ਸੋਨੇ ਦੇ ਗਹਿਣੇ ਚੋਰੀ ਕਰਨ ਵਾਲੀ ਅੋਰਤ ਨੂੰ ਪੁਲਿਸ ਨੇ ਕੀਤਾ ਕਾਬੂ

ਪੰਜਾਬ ਅਤੇ ਪੰਜਾਬੀਅਤ

ਬਠਿੰਡਾ ( ਨਰਿੰਦਰ ਪੁਰੀ ): ਸਥਾਨਕ ਬਾਬਾ ਦੀਪ ਸਿੰਘ ਨਗਰ ਵਿਖੇ ਇੱਕ ਮਕਾਨ ਵਿਚੋ ਸੋਨੇ ਦੇ ਗਹਿਣੇ ਚੋਰੀ ਕਰਨ ਵਾਲੀ ਇੱਕ ਅੋਰਤ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਪੁਲਿਸ ਚੌਕੀ ਵਰਧਮਾਨ ਦੇ ਇੰਚਾਰਜ ਹਰਬੰਸ ਸਿੰਘ ਮਾਨ ਨੇ ਦੱਸਿਆ ਕਿ ਸ਼ੁਸੀਲ ਕੁਮਾਰ ਪੁੱਤਰ ਰਾਧੇ ਸ਼ਾਮ ਵਾਸੀ ਬਾਬਾ ਦੀਪ ਸਿੰਘ ਨਗਰ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ

ਕਿ ਬੀਤੇ ਦਿਨੀ ਉਹ ਆਪਣੇ ਘਰ ਨੂੰ ਤਾਲਾ ਲਾਕੇ ਕਿਸੇ ਪ੍ਰੋਗਰਾਮ ਵਿੱਚ ਗਏ ਸਨ ਪਰ ਵਾਪਸੀ ਆਕੇ ਦੇਖਿਆ ਤਾਂ ਛੱਤ ਦੀਆਂ ਪੌੜੀਆਂ ਦਾ ਦਰਵਾਜਾ ਟੁੱਟਿਆ ਹੋਇਆ ਸੀ ਅਤੇ ਘਰ ਵਿੱਚ ਪਏ ਕਰੀਬ 15 ਹਜ਼ਾਰ ਰੁਪਏ ਦੇ ਸੋਨੇ ਦੇ ਗਹਿਣੇ ਚੋਰੀ ਹੋ ਗਏ ਹਨ ਪੁਲਿਸ ਨੇ ਮਾਮਲਾ ਦਰਜ ਕਰਕੇ ਏਐਸਆਈ ਨਵਯੁਗਦੀਪ ਸਿੰਘ, ਹੌਲਦਾਰ ਸੁਖਰਾਮ, ਹੌਲਦਾਰ ਸੁਖਦੀਪ ਸਿੰਘ, ਮਹਿਲਾ ਸਿਪਾਹੀ ਜਸਵਿੰਦਰ ਕੋਰ ਦੀ ਟੀਮ ਨੇ ਛਾਣਬੀਣ ਕਰਨ ਤੋ ਬਾਅਦ

ਜੋਤੀ ਕੋਰ ਪੁੱਤਰੀ ਭੌਲਾ ਸਿੰਘ ਅਤੇ ਪਰਮਜੀਤ ਕੋਰ ਪਤਨੀ ਭੋਲਾ ਸਿੰਘ ਵਾਸੀ ਬਾਬਾ ਦੀਪ ਸਿੰਘ ਨਗਰ ਖਿਲਾਫ ਮਾਮਲਾ ਦਰਜ ਕਰਕੇ ਜੋਤੀ ਕੋਰ ਨੂੰ ਗ੍ਰਿਫਤਾਰ ਕੀਤਾ ਅਤੇ ਨਿਸ਼ਾਨਦੇਹੀ ਤੇ ਚੋਰੀ ਕੀਤੇ ਗਹਿਣੇ ਬਰਾਮਦ ਕੀਤੇ। ਉਹਨਾ ਦੱਸਿਆ ਕਿ ਉਕਤ ਅੋਰਤਾਂ ਖਿਲਾਫ ਧਾਰਾ 454, 380 ਆਈਪੀਸੀ ਤਹਿਤ ਮਾਮਲਾ ਦਰਜ ਕਰਕੇ ਫਰਾਰ ਮਹਿਲਾ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਪੰਜਾਬ ਅਤੇ ਪੰਜਾਬੀਅਤ

Leave a Reply

Your email address will not be published. Required fields are marked *

shares