ਹਰਬੰਸ ਨਗਰ ਵਿਖੇ ਦੁੱਧ ਦੀ ਗੁਣਵੱਤਾ ਬਾਰੇ ਕਰਵਾਇਆ ਜਾਣੂ

ਪੰਜਾਬ ਅਤੇ ਪੰਜਾਬੀਅਤ

ਬਠਿੰਡਾ, 4 ਜੁਲਾਈ ( ਨਰਿੰਦਰ ਪੁਰੀ ) : ਡਿਪਟੀ ਕਮਿਸ਼ਨਰ ਸ਼੍ਰੀ ਬੀ. ਸ੍ਰੀਨਿਵਾਸਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡੇਅਰੀ ਵਿਕਾਸ ਵਿਭਾਗ ਵਲੋਂ ਆਮ ਲੋਕਾਂ ਨੂੰ ਦੁੱਧ ਦੀ ਗੁਣਵੱਤਾ ਬਾਰੇ ਜਾਣਕਾਰੀ ਦੇਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਮਿਸ਼ਨ ਤੰਦਰੁਸਤ ਪੰਜਾਬ ਤਹਿਤ ਡੇਅਰੀ ਵਿਭਾਗ ਵਲੋਂ ਵਿਸ਼ੇਸ਼ ਕੈਂਪ ਵੀ ਲਗਾਏ ਜਾ ਰਹੇ। ਇਨਾਂ ਕੈਂਪਾਂ ਦੀ ਲੜੀ ਤਹਿਤ ਡੇਅਰੀ ਵਿਭਾਗ ਵਲੋਂ ਇੱਥੋ ਦੇ ਹਰਬੰਸ ਨਗਰ ਦੀ ਗਲੀ ਨੰਬਰ 3 ਵਿਖੇ ਦੁੱਧ ਖ਼ਪਤਕਾਰ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡੇਅਰੀ ਵਿਭਾਗ ਇੰਸਪੈਕਟਰ ਸ਼੍ਰੀ ਦੇਵਰਾਜ ਨੇ ਦੱਸਿਆ ਕਿ ਕੈਂਪ ਦੌਰਾਨ ਆਮ ਲੋਕਾਂ ਨੂੰ ਦੁੱਧ ਅਤੇ ਦੁੱਧ ਤੋਂ ਬਨਣ ਵਾਲੀਆਂ ਚੀਜਾਂ ਦੀ ਗੁਣਵੱਤਾ ਬਾਰੇ ਜਾਣੂ ਕਰਵਾਇਆ ਗਿਆ। ਇਸ ਮੌਕੇ ਉਨਾ ਖ਼ਪਤਕਾਰਾਂ ਨੂੰ ਇਹ ਵੀ ਜਾਣੂ ਕਰਵਾਇਆ ਕਿ ਜੇਕਰ ਉਨਾਂ ਨੂੰ ਦੁੱਧ ਦੀ ਗੁਣਵੱਤਾ ਬਾਰੇ ਕੋਈ ਸ਼ਿਕਾਇਤ ਹੋਵੇ ਤਾਂ ਉਹ ਇਸ ਸਬੰਧੀ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਦਫ਼ਤਰ ਡੇਅਰੀ ਵਿਭਾਗ ਵਿਖੇ ਆ ਕੇ ਦੁੱਧ ਦੀ ਮੁਫ਼ਤ ਟੈਸਟਿੰਗ ਕਰਵਾ ਸਕਦੇ ਹਨ।

ਕੈਂਪ ਦੌਰਾਨ ਡੇਅਰੀ ਫੀਲਡ ਸਹਾਇਕ ਮੈਡਮ ਗਰੀਮਾ ਜੈਨ ਅਤੇ ਸੁਰਿੰਦਰ ਸਿੰਘ ਵਲੋਂ ਵੀ ਆਮ ਲੋਕਾਂ ਨੂੰ ਦੁੱਧ ਦੀ ਗੁਣਵਤਾ ਅਤੇ ਇਸ ਦੀ ਸਹੀ ਵਰਤੋਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਉਨਾਂ ਵਲੋਂ ਆਮ ਲੋਕਾਂ ਨੂੰ ਮਿਲਾਵਟਖ਼ੋਰੀ ਤੋਂ ਬਚਣ ਦੀ ਅਪੀਲ ਕੀਤੀ ਗਈ।

ਪੰਜਾਬ ਅਤੇ ਪੰਜਾਬੀਅਤ

Leave a Reply

Your email address will not be published. Required fields are marked *

shares