73ਵਾਂ ਸੁਤੰਤਰਤਾ ਦਿਵਸ ਮੌਕੇ ਤੇ ਸ਼ਹੀਦ ਜਰਨੈਲ ਸਿੰਘ ਰਾਠੌੜ ਚੌਕ ਵਿਖੇ ਕੌਮੀ ਝੰਡਾ ਲਹਿਰਾਇਆ ਗਿਆ

ਪੰਜਾਬ ਅਤੇ ਪੰਜਾਬੀਅਤ

ਬਠਿੰਡਾ ( ਨਰਿੰਦਰ ਪੁਰੀ ) ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਸ਼ਹੀਦ ਜਰਨੈਲ ਸਿਘ ਮੈਮੋਰੀਅਲ ਵੈਲਫੇਅਰ ਸੁਸਾਇਟੀ (ਰਜਿ.) ਬਠਿੰਡਾ ਵੱਲੋਂ ਦੇਸ਼ ਦੇ 73ਵੇ ਸੁਤੰਤਰਤਾ ਦਿਵਸ ਮੌਕੇ ਤੇ ਸ਼ਹੀਦ ਜਰਨੈਲ ਸਿੰਘ ਰਾਠੌੜ ਚੌਕ ਵਿਖੇ ਕੌਮੀ ਝੰਡਾ ਲਹਿਰਾਇਆ ਗਿਆ। ਝੰਡਾ ਲਹਿਰਾਉਣ ਦੀ ਰਸਮ ਸ਼੍ਰੀ ਜੀਤ ਮੱਲ ਨਗਰ ਕੌਸਲਰ ਜੀ ਵੱਲੋ ਨਿਭਾਈ ਗਈ। ਇਸ ਮੌਕੇ ਤੇ ਇਵਨਿੰਗ ਸਕੂਲ ਅਤੇ ਕਿਰਨ ਪਬਲਿਕ ਸਕੂਲ ਦੇ ਬੱਚਿਆਂ ਵੱਲੋ ਰਾਸ਼ਟਰੀ ਗੀਤ ਗਾਇਆ ਗਿਆ।

ਇਸ ਮੌਕੇ ਤੇ ਸੁਸਾਇਟੀ ਪ੍ਰਧਾਨ ਅਵਤਾਰ ਸਿੰਘ ਗੋਗਾ ਵੱਲੋਂ ਆਏ ਹੋਏ ਮੁੱਖ ਮਹਿਮਾਨ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ। ਸੁਸਾਇਟੀ ਪ੍ਰਧਾਨ ਨੇ ਇਸ ਮੌਕੇ ਤੇ ਸਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸਪਨੇ ਨੂੰ ਯਾਦ ਕਰਦੇ ਕਿਹਾ ਕਿ ਮੇਰਾ ਦੇਸ਼ ਭ੍ਰਿਸਟਾਚਾਰ ਮੁਕਤ, ਬੇਰੁਜਗਾਰੀ ਅਤੇ ਨਸ਼ਾ ਮੁਕਤ ਹੋ ਕੇ ਇੱਕ ਖੁਸ਼ਹਾਲ ਦੇਸ਼ ਬਣੇ। ਇਸ ਮੌਕੇ ਤੇ ਸੁਸਾਇਟੀ ਮੈਂਬਰ ਗੁਰਮੀਤ ਸਿੰਘ, ਮਹਿੰਦਰ ਸਿੰਘ ਐਫ.ਸੀ.ਆਈ. ਅਜੈਬ ਸਿੰਘ, ਕੇਵਲ ਸਮੀਰਿਆ, ਗੁਰਮੁੱਖ ਸਿੰਘ, ਜਰਨੈਲ ਸਿੰਘ ਰੇਲਵਈ, ਜਰਨੈਲ ਸਿੰਘ ਪੰਪੀ, ਤਰਸੇਮ ਸਿੰਘ, ਸੰਜੇ ਕੁਮਾਰ, ਇੰਦਰਪ੍ਰੀਤ ਸਿੰਘ, ਸਮਾਜਸੇਵੀ ਸੁਖਵਿੰਦਰ ਸਿੰਘ ਜੱਗੀ, ਇਕਬਾਲ ਸਿੰਘ ਵਿਸਾਲ ਨਗਰ, ਸੁਰਜੀਤ ਸਿੰਘ ਐਕਸ ਫੂਡ ਸਪਲਾਈ, ਇਕਬਾਲ ਸਿੰਘ ਟੋਨੀ, ਗੁਰਚਰਨ ਸਿੰਘ ਬੀ.ਐਸ.ਐਨ.ਐਲ., ਵਕੀਲ ਰਜੇਸ ਕੁਮਾਰ ਦੁੱਗਲ, ਰਾਮਜੀ ਲਾਲ ਆਦਿ ਹਾਜ਼ਰ ਸਨ। ਇਸ ਮੌਕੇ ਤੇ ਸੁਸਾਇਟੀ ਵੱਲੋ ਲੱਡੂ ਵੰਡੇ ਗਏ।

ਪੰਜਾਬ ਅਤੇ ਪੰਜਾਬੀਅਤ

Leave a Reply

Your email address will not be published. Required fields are marked *

shares